2 Samuel 19:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁੱਢਾ ਹਾਂ ਕਿ ਇਹ ਵੀ ਨਹੀਂ ਦੱਸ ਸੱਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸੱਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸੱਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅੱਜ ਦੇ ਦਿਨ ਮੈਂ ਅਸੀਹਾਂ ਵਰਿਹਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸੱਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸੱਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸੱਕਦਾ ਹਾਂ? ਫੇਰ ਤੁਹਾਡਾ ਸੇਵਕ ਆਪਣੇ ਮਾਹਰਾਜ ਪਾਤਸ਼ਾਹ ਉੱਤੇ ਕਾਹ ਨੂੰ ਭਾਰੂ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?