2 Samuel 19:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਨੇ ਉੱਤਰ ਦਿੱਤਾ, “ਪਾਤਸ਼ਾਹ ਵਿੱਚ ਸਾਡੀਆਂ ਦਸ ਵੰਡਾਂ ਹਨ ਇਸ ਲਈ ਤੁਹਾਡੇ ਨਾਲੋਂ ਦਾਊਦ ਉੱਪਰ ਸਾਡਾ ਹੱਕ ਵੱਧੇਰੇ ਹੈ। ਫ਼ਿਰ ਤੁਸੀਂ ਸਾਨੂੰ ਕਿਉਂ ਤੁੱਛ ਸਮਝਦੇ ਹੋ? ਅਸੀਂ ਹੀ ਸਗੋਂ ਪਾਤਸ਼ਾਹ ਨੂੰ ਘਰ ਵਾਪਸ ਮੋੜ ਲਿਆਉਣ ਦੀ ਸਲਾਹ ਪਹਿਲਾਂ ਦਿੱਤੀ ਸੀ।” ਪਰ ਯਹੂਦਾਹ ਦੇ ਲੋਕਾਂ ਨੇ ਇਸਰਾਏਲੀਆਂ ਨੂੰ ਬੜਾ ਮਾੜਾ ਜਵਾਬ ਦਿੱਤਾ। ਯਹੂਦਾਹ ਦੇ ਲੋਕਾਂ ਦਾ ਜਵਾਬ ਇਸਰਾਏਲੀਆਂ ਨਾਲੋਂ ਬਹੁਤ ਤੱਤਾ ਅਤੇ ਮੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲ ਦੇ ਮਨੁੱਖਾਂ ਨੇ ਯਹੂਦਾਹ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਪਾਤਸ਼ਾਹ ਵਿੱਚ ਸਾਡੀਆਂ ਦਸ ਪੱਤੀਆਂ ਹਨ ਅਤੇ ਤੁਹਾਡੇ ਨਾਲੋਂ ਸਾਡਾ ਅਧਕਾਰ ਦਾਊਦ ਉੱਤੇ ਵਧੀਕ ਹੈ। ਫੇਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੋ ਤੁਸੀਂ ਪਾਤਸ਼ਾਹ ਦੇ ਮੋੜ ਲਿਆਉਣ ਵਿੱਚ ਪਹਿਲੇ ਸਾਥੋਂ ਸਲਾਹ ਨਾ ਪੁੱਛੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।