2 Samuel 19:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਦਾਊਦ ਪਾਤਸ਼ਾਹ ਦੇ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, “ਅੱਜ ਦੇ ਦਿਨ ਤੁਸੀਂ ਆਪਣੇ ਸਾਰੇ ਅਫ਼ਸਰਾਂ ਨੂੰ ਸ਼ਰਮਿੰਦਾ ਕਰ ਰਹੇ ਹੋ! ਵੇਖੋ, ਉਨ੍ਹਾਂ ਅਫ਼ਸਰਾਂ ਨੇ ਅੱਜ ਤੁਹਾਡੀ ਜਾਨ ਬਚਾਈ ਹੈ ਅਤੇ ਉਨ੍ਹਾਂ ਨੇ ਤੁਹਾਡੇ ਇਲਾਵਾ ਤੁਹਾਡੇ ਪੁੱਤਰਾਂ, ਧੀਆਂ ਅਤੇ ਤੁਹਾਡੀਆਂ ਪਤਨੀਆਂ ਅਤੇ ਦਾਸੀਆਂ ਦੀਆਂ ਜਾਨਾਂ ਨੂੰ ਵੀ ਬਚਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਘਰ ਵਿੱਚ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਟਹਿਲੂਆਂ ਦੇ ਮੂੰਹ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ ਜਿਨ੍ਹਾਂ ਨੇ ਤੇਰੀ ਜਿੰਦ, ਤੇਰੇ ਪੁੱਤ੍ਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਸੁਰੀਤਾਂ ਦੀਆਂ ਜਿੰਦਾਂ ਬਚਾ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।