2 Samuel 19:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਤਾਂ ਸਗੋਂ ਆਪਣੇ ਦੁਸ਼ਮਣਾਂ ਨਾਲ ਪ੍ਰੀਤ ਕਰ ਰਹੇ ਹੋ ਅਤੇ ਜੋ ਤੁਹਾਨੂੰ ਪ੍ਰੀਤ ਕਰਦੇ ਹਨ ਉਨ੍ਹਾਂ ਨਾਲ ਘਿਰਣਾ ਕਰ ਰਹੇ ਹੋ। ਅੱਜ ਤੁਸੀਂ ਇਹ ਸਿੱਧ ਕਰ ਦਿੱਤਾ ਹੈ ਕਿ ਤੁਹਾਡੇ ਲਈ ਤੁਹਾਡੇ ਅਫ਼ਸਰਾਂ ਅਤੇ ਲੋਕਾਂ ਦਾ ਕੋਈ ਮੁੱਲ ਨਹੀਂ। ਇਹ ਮੈਨੂੰ ਸਾਫ਼ ਨਜ਼ਰ ਆ ਰਿਹਾ ਹੈ ਕਿ ਜੇਕਰ ਅਬਸ਼ਾਲੋਮ ਜਿਉਂਦਾ ਰਹਿੰਦਾ ਅਤੇ ਉਸਦੀ ਜਗ੍ਹਾ ਅੱਜ ਅਸੀਂ ਮਾਰੇ ਗਏ ਹੁੰਦੇ ਤਾਂ ਤੁਸੀਂ ਪੂਰੇ ਖੁਸ਼ ਹੋਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈਂ ਅਤੇ ਆਪਣੇ ਮਿੱਤ੍ਰਾਂ ਨਾਲ ਵੈਰ ਰੱਖਦਾ ਹੈਂ ਕਿਉਂ ਜੋ ਅੱਜ ਦੇ ਦਿਨ ਤੈਂ ਏਹ ਜਣਾਇਆ ਭਈ ਨਾ ਤਾਂ ਤੈਨੂੰ ਸਰਦਾਰਾਂ ਦੀ ਲੋੜ ਹੈ, ਨਾ ਟਹਿਲੂਆਂ ਦੀ ਕਿਉਂ ਜੋ ਅੱਜ ਮੈਨੂੰ ਏਹ ਦਿੱਸਦਾ ਹੈ ਭਈ ਜੇ ਕਦੀ ਅਬਸ਼ਾਲੋਮ ਜੀਂਉਦਾ ਰਹਿੰਦਾ ਅਤੇ ਅਸੀਂ ਸੱਭੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!