2 Samuel 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਹੁਣ ਉੱਠੋ ਅਤੇ ਉੱਠ ਕੇ ਆਪਣੇ ਅਫ਼ਸਰਾਂ ਨੂੰ ਧੀਰਜ ਦੇਵੋ ਕਿਉਂ ਕਿ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਜੇ ਤੁਸੀਂ ਬਾਹਰ ਨਹੀਂ ਨਿਕਲੋਂਗੇ ਤਾਂ ਰਾਤ ਤੀਕ ਤੁਹਾਡੇ ਨਾਲ ਇੱਕ ਵੀ ਬੰਦਾ ਨਹੀਂ ਰਹੇਗਾ ਅਤੇ ਇਹ ਤੁਹਾਡੇ ਲਈ ਉਨ੍ਹਾਂ ਸਾਰੀਆਂ ਬੁਰਿਆਈਆਂ ਨਾਲੋਂ ਜੋ ਜੁਆਨੀ ਦੀ ਉਮਰ ਦੇ ਮੁੱਢ ਤੋਂ ਲੈ ਕੇ ਅੱਜ ਤੀਕ ਤੁਹਾਡੇ ਉੱਪਰ ਆਈਆਂ, ਤੋਂ ਵੱਧੀਕ ਬੁਰੀ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਟਹਿਲੂਆਂ ਨੂੰ ਧੀਰਜ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਭਈ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੋੜੀ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਏਹੇ ਤੇਰੇ ਲਈ ਉਨ੍ਹਾਂ ਸਭਨਾਂ ਬੁਰਿਆਈਆਂ ਨਾਲੋਂ ਜੋ ਜੁਆਨਪੁਣੇ ਦੇ ਮੁੱਢੋਂ ਲੈ ਕੇ ਅੱਜ ਤੋੜੀ ਤੇਰੇ ਉੱਤੇ ਆਈਆਂ ਵਧੀਕ ਬੁਰੀ ਹੋਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!