2 Samuel 19:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਸ਼ਹਿਰ ਦੇ ਦੁਆਰ ਤੀਕ ਗਿਆ ਤੇ ਇਹ ਖਬਰ ਝਟ ਫ਼ੈਲ ਗਈ ਕਿ ਪਾਤਸ਼ਾਹ ਦੁਆਰ ਤੇ ਖੜ੍ਹਾ ਹੈ ਤਾਂ ਸਾਰੇ ਲੋਕ ਪਾਤਸ਼ਾਹ ਨੂੰ ਮਿਲਣ ਲਈ ਆਏ। ਕਿਉਂ ਕਿ ਸਾਰੇ ਇਸਰਾਏਲੀ ਜਿਨ੍ਹਾਂ ਅਬਸ਼ਾਲੋਮ ਨੂੰ ਚੁਣਿਆ ਸੀ ਆਪਣੇ ਘਰੋ-ਘਰੀਁ ਭੱਜ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਭਨਾਂ ਲੋਕਾਂ ਨੂੰ ਖਬਰ ਹੋਈ, ਵੇਖੋ, ਪਤਾਸ਼ਾਹ ਫਾਟਕ ਵਿੱਚ ਬੈਠਾ ਹੈ ਤਾਂ ਸਭ ਲੋਕ ਪਾਤਸ਼ਾਹ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।