2 Samuel 2:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, “ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਤਲਵਾਰ ਓੜਕ ਤੋੜੀ ਨਾਸ ਕਰਦੀ ਰਹੇਗੀ? ਭਲਾ, ਤੂੰ ਨਹੀਂ ਜਾਣਦਾ ਜੋ ਉਹ ਦਾ ਛੇਕੜ ਕੌੜਾ ਹੋਵੇਗਾ ਅਤੇ ਤਦ ਤੋੜੀ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੋਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?