2 Samuel 2:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸ ਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ 19 ਅਫ਼ਸਰ ਗਾਇਬ ਸਨ, ਜਿਨ੍ਹਾਂ ਵਿੱਚੋਂ ਅਸਾਹੇਲ ਵੀ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ ਅਤੇ ਜਾਂ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਟਹਿਲੂਆਂ ਵਿੱਚੋਂ ਅਸਾਹੇਲ ਖੁਣੋਂ ਉੱਨੀ ਮਨੁੱਖ ਨਾ ਲੱਭੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।