2 Samuel 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”
Punjabi Bible 2016 - ਪਵਿੱਤਰ ਬਾਈਬਲ O.V.
ਸੁਤੇ ਹੀ ਉੱਥੇ ਇੱਕ ਸ਼ਬਾ ਨਾਮੇ ਬਿਨਯਾਮੀਨੀ ਵਾਹਿਯਾਤ ਜਿਹਾ ਮਨੁੱਖ ਬਿਕਰੀ ਦਾ ਪੁੱਤ੍ਰ ਸੀ। ਉਸ ਨੇ ਧੂਤੂ ਵਜਾ ਕੇ ਆਖਿਆ, ਨਾ ਸਾਡੀ ਪੱਤੀ ਦਾਊਦ ਦੇ ਨਾਲ ਲੱਗਦੀ ਹੈ, ਨਾ ਸਾਡੀ ਵੰਡ ਯੱਸੀ ਦੇ ਪੁੱਤ੍ਰ ਨਾਲ ਲੱਗਦੀ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਤੁਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ!