2 Samuel 20:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਾਸਾ ਸੜਕ ਦੇ ਵਿੱਚਕਾਰ ਖੂਨ ਨਾਲ ਲੱਥਪੱਥ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਥ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸ ਨੇ ਉਸ ਲੋਥ ਨੂੰ ਸੜਕ ਤੋਂ ਰੇੜ ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਥ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਾਂ ਉਸ ਮਨੁੱਖ ਨੇ ਡਿੱਠਾ ਜੋ ਸਭ ਲੋਕ ਖਲੋਂਦੇ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਇਸ ਲਈ ਜੋ ਡਿੱਠਾ ਭਈ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖਲੋਂਦਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਦ ਉਸ ਮਨੁੱਖ ਨੇ ਵੇਖਿਆ ਕਿ ਸਾਰੇ ਲੋਕ ਖੜ੍ਹੇ ਹੋ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਕਿਉਂ ਜੋ ਉਸਨੇ ਵੇਖਿਆ ਕਿ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖੜ੍ਹਾ ਹੋ ਜਾਂਦਾ ਹੈ।