2 Samuel 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਐਉਂ ਨਹੀਂ ਸਗੋਂ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਸ਼ਬਾ ਨਾਮੇ ਬਿਕਰੀ ਦਾ ਪੁੱਤ੍ਰ ਹੈ। ਉਸ ਨੇ ਪਾਤਸ਼ਾਹ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਸੋ ਨਿਰਾ ਓਹੋ ਮੈਨੂੰ ਸੌਂਪ ਦੇਹ ਤਾਂ ਮੈਂ ਸ਼ਹਿਰੋਂ ਤੁਰ ਜਾਵਾਂਗਾ। ਉਸ ਤੀਵੀਂ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਲ ਇਹ ਨਹੀਂ ਹੈ ਸਗੋਂ ਇਫ਼ਰਾਈਮ ਦੇ ਪਰਬਤ ਦਾ ਇੱਕ ਮਨੁੱਖ ਸ਼ਬਾ ਨਾਮ ਦੇ ਬਿਕਰੀ ਦਾ ਪੁੱਤਰ ਹੈ। ਉਸ ਨੇ ਰਾਜਾ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਇਸ ਲਈ ਸਿਰਫ਼ ਉਸ ਨੂੰ ਮੇਰੇ ਹੱਥ ਸੌਂਪ ਦਿਉ ਤਾਂ ਮੈਂ ਸ਼ਹਿਰੋਂ ਚਲਾ ਜਾਂਵਾਂਗਾ। ਉਸ ਇਸਰਤੀ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!