2 Samuel 20:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਤੀਵੀਂ ਆਪਣੀ ਬੁੱਧ ਨਾਲ ਸਭਨਾਂ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਨੇ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇਸਤਰੀ ਆਪਣੀ ਬੁੱਧ ਨਾਲ ਸਾਰੇ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਰਾਜਾ ਕੋਲ ਆਇਆ।