2 Samuel 20:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਪਾਤਸ਼ਾਹ ਨੇ ਉਨ੍ਹਾਂ ਆਪਣੀਆਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਫੜ ਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੋੜੀ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖ਼ੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਰਹੀਆਂ।