2 Samuel 20:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਅੱਪੜੇ ਤਾਂ ਅਮਾਸਾ ਉਨ੍ਹਾਂ ਦੇ ਅੱਗੇ ਆਇਆ ਅਤੇ ਯੋਆਬ ਨੇ ਆਪਣੇ ਫੌਜੀ ਲੀੜੇ ਜੋ ਉਸ ਉੱਤੇ ਸਨ ਕੱਸੇ ਹੋਏ ਸਨ ਅਤੇ ਉਹ ਦੇ ਨਾਲ ਇੱਕ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨ੍ਹਿਆ ਹੋਇਆ ਸੀ ਅਤੇ ਜਾਂਦੀ ਵੇਰੀ ਉਹ ਡਿੱਗ ਪਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਆ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ।