2 Samuel 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅੱਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤੱਪੜ ਲੈ ਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤੱਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈ ਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਥਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰੱਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿੰਦਾ ਉਨ੍ਹਾਂ ਦੀ ਲੋਥ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿੰਦਾ ਉਨ੍ਹਾਂ ਦੀ ਲੋਥ ਨੂੰ ਚੁੱਕ ਲੈ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅੱਯਾਹ ਦੀ ਧੀ ਰਿਸਫਾਹ ਨੇ ਤੱਪੜ ਦਾ ਲੀੜਾ ਲੈ ਕੇ ਵਾਢੀਆ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੋੜੀ ਅਕਾਸ਼ੋਂ ਓਹਨਾਂ ਉੱਤੇ ਕਣੀਆਂ ਨਾ ਵਰਹੀਆਂ ਅਤੇ ਉਸ ਨੇ ਓਹਨਾਂ ਨੂੰ ਦਿਨੇ ਪੌਣ ਦੇ ਪੰਛੀਆਂ ਦੇ ਅਤੇ ਰਾਤੀ ਜੰਗਲੀ ਜਾਨਵਰਾਂ ਤੋਂ ਬਚਾ ਦਿੱਤਾ ਜੋ ਓਹਨਾਂ ਨੂੰ ਨਾ ਛੋਹਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ