2 Samuel 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੇ ਉਹ ਨੂੰ ਸ਼ਹਿ ਦਿੱਤੀ ਅਤੇ ਉਸ ਫਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸੌਂਹ ਖਾ ਕੇ ਆਖਿਆ, ਤੁਸੀਂ ਫੇਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਜੋ ਕਿਤੇ ਇਸਰਾਏਲ ਦਾ ਦੀਵਾ ਨਾ ਬੁੱਝ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।