2 Samuel 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ। ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਏਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦਾ ਬਕੀਆ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਸ਼ਾਊਲ ਇਸਰਾਏਲੀਆਂ ਅਤੇ ਯਹੂਦੀਆਂ ਲਈ ਯਤਨ ਕਰ ਕੇ ਉਨ੍ਹਾਂ ਨੂੰ ਮਾਰਿਆ ਚਾਹੁੰਦਾ ਸੀ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)