2 Samuel 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਥ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿੱਲਈ ਮਹੋਲਾਬੀ ਦੇ ਪੁੱਤਰ ਅੰਦਰੀਏਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀਏਲ ਦੇ ਵੀ ਪੰਜ ਪੁੱਤਰ ਲੈ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫਾਹ ਦੇ ਦੋ ਪੁੱਤ੍ਰ ਜੋ ਸ਼ਾਊਲ ਦੇ ਲਈ ਜਣੀ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤ੍ਰ ਜੋ ਬਰਜ਼ਿੱਲਈ ਮਹੋਲਾਥੀ ਦੇ ਪੁੱਤ੍ਰ ਅਦਰੀਏਲ ਦੇ ਲਈ ਜਣੀ ਸੀ ਫੜ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ