2 Samuel 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿੱਬੇ ਉੱਤੇ ਯਹੋਵਾਹ ਦੇ ਸਾਹਮਣੇ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਂ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚੋਂ ਜੋ ਜਵਾਂ ਦੀਆਂ ਵਾਢੀਆਂ ਦੇ ਅਰੰਭ ਵਿੱਚ ਹੁੰਦੇ ਹਨ ਮਾਰੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।