2 Samuel 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸ ਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਤਿੰਨਾਂ ਨੇ ਫਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।