2 Samuel 23:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸੱਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।” ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇੱਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਖਿਆ, ਹੇ ਯਹੋਵਾਹ, ਏਹੋ ਜਿਹਾ ਕਰਨਾ ਮੈਥੋ ਪਰੇ ਹੋਵੇ ਕਿਉਂ ਜੋ ਏਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਿੰਦ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਦੇ ਪੀਣ ਵੱਲੋਂ ਨਾਂਹ ਕੀਤੀ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਏਹ ਕੰਮ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ।