2 Samuel 23:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਯਾਦਾ ਦਾ ਪੁੱਤਰ ਬਨਾਯਾਹ, ਕਬਸਏਲ ਤੋਂ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ, ਜਿਸ ਨੇ ਕਈ ਵੱਡੇ ਕੰਮ ਕੀਤੇ ਸਨ। ਉਸ ਨੇ ਮੋਆਬ ਦੇ ਦੋ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਮਾਰ ਸੁੱਟਿਆ। ਬਨਾਯਾਹ ਨੇ ਬੜੀ ਬਹਾਦੁਰੀ ਦੇ ਕੰਮ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪ੍ਰੋਤਾ ਸੀ ਜਿਸ ਨੇ ਕਈ ਵੱਡੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ ਦੇ ਦਿਨੀਂ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।