2 Samuel 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਵਨਾਹ ਨੇ ਦਾਊਦ ਨੂੰ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ ਬਲੀ ਚੜ੍ਹਾਉਣ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤੁਸੀਂ ਲੈਜਾ ਸੱਕਦੇ ਹੋ। ਵੇਖੋ! ਇੱਥੇ ਹੋਮ ਦੀ ਭੇਟ ਲਈ ਕੁਝ ਗਊਆਂ ਵੀ ਹਨ, ਬਲਦਾਂ ਦੇ ਵਲੇਵੇ ਸਣੇ ਇਹ ਸਭ ਲੱਕੜ ਦੇ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਪਾਤਸ਼ਾਹ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ। ਵੇਖੋ, ਐਥੇ ਹੋਮ ਦੀ ਭੇਟ ਲਈ ਬਲਦ ਅਤੇ ਗਾਹ ਪਾਉਣ ਦਾ ਵਲੇਵਾ ਬਲਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।