2 Samuel 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਈਸ਼ਬੋਸ਼ਥ ਦੀ ਇਸ ਗੱਲ ਤੇ ਗੁੱਸੇ ’ਚ ਆਕੇ ਆਖਿਆ, “ਮੈਂ ਸ਼ਾਊਲ ਅਤੇ ਉਸ ਦੇ ਪਰਿਵਾਰ ਦਾ ਵਫ਼ਾਦਾਰ ਰਿਹਾ ਹਾਂ। ਮੈਂ ਤੁਹਾਨੂੰ ਦਾਊਦ ਦੇ ਹਵਾਲੇ ਨਾ ਕੀਤਾ ਤੇ ਨਾ ਹੀ ਮੈਂ ਉਸ ਨੂੰ ਤੁਹਾਨੂੰ ਹਰਾਉਣ ਦਿੱਤਾ। ਮੈਂ ਯਹੂਦਾਹ ਲਈ ਕੰਮ ਕਰ ਰਿਹਾ ਕੋਈ ਗੱਦਾਰ ਨਹੀਂ ਹਾਂ। ਪਰ ਹੁਣ ਤੂੰ ਮੇਰੇ ਤੇ ਇਲਜਾਮ ਲੱਗਾ ਰਿਹਾ ਹੈਂ ਕਿ ਅਜਿਹੀ ਮੰਦੀ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਵੱਡਾ ਗੁੱਸੇ ਹੋਇਆ ਅਤੇ ਆਖਿਆ, ਭਲਾ, ਮੈਂ ਕੁੱਤੇ ਦਾ ਸਿਰ ਹਾਂ ਜੋ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੋੜੀ ਤੇਰੇ ਪਿਉ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤ੍ਰਾਂ ਉੱਤੇ ਕਿਰਪਾ ਕਰਦਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਪਿਆ ਜੋ ਤੂੰ ਅੱਜ ਇਸ ਤੀਵੀਂ ਦੇ ਕਾਰਨ ਮੇਰੇ ਉੱਤੇ ਊਜ ਲਾਵੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਗੁੱਸੇ ਹੋਇਆ ਅਤੇ ਆਖਿਆ, ਕੀ ਮੈਂ ਯਹੂਦਾਹ ਦੇ ਕੁੱਤੇ ਦਾ ਸਿਰ ਹਾਂ? ਮੈਂ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੱਕ ਤੇਰੇ ਪਿਤਾ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤਰਾਂ ਉੱਤੇ ਕਿਰਪਾ ਕਰਦਾ ਰਿਹਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਂਪਿਆ, ਪਰ ਤੂੰ ਅੱਜ ਇਸ ਇਸਤਰੀ ਦੇ ਕਾਰਨ ਮੇਰੇ ਉੱਤੇ ਦੋਸ਼ ਲਗਾਉਂਦਾ ਹੈਂ?