2 Samuel 5:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ ’ਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਯਹੋਵਾਹ ਕੋਲੋਂ ਮਤਾ ਪੁੱਛਿਆ, ਭਲਾ, ਮੈਂ ਫਲਿਸਤੀਆਂ ਉੱਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਚੜ੍ਹਾਈ ਕਰ ਕਿਉਂ ਜੋ ਨਿਸੰਗ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਸੌਪਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ।