2 Samuel 5:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਬਆਲ ਪਰਾਸੀਮ ਵਿੱਚ ਆਇਆ, ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ ਨੇ ਮੇਰੇ ਵੈਰੀਆਂ ਨੂੰ ਇੰਝ ਨਾਸ ਕੀਤਾ ਹੈ ਜਿਵੇਂ ਬੰਧ ਟੁੱਟਣ ਨਾਲ ਪਾਣੀ ਸਭ ਕੁਝ ਵਹਾਅ ਕੇ ਲੈ ਜਾਂਦਾ ਹੈ।” ਇਸੇ ਲਈ ਦਾਊਦ ਨੇ ਉਸ ਜਗ੍ਹਾ ਦਾ ਨਾਂ “ਬਆਲ ਪਰਾਸੀਮ” ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਨੇ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਉਂ ਢਹਿ ਪਿਆ ਜਿਵੇਂ ਮੋਘੇ ਵਿੱਚੋਂ ਪਾਣੀ ਰੋੜ ਲੈ ਜਾਂਦਾ ਹੈ! ਇਸ ਲਈ ਉਸ ਨੇ ਉਸ ਥਾਉਂ ਦਾ ਨਾਉਂ ਬਆਲ ਪਰਾਸੀਮ ਧਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।