2 Samuel 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, “ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰੱਖਾਂ ਦੇ ਸਾਹਮਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਪੁੱਛੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਮਗਰ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਛਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹੱਲਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,