2 Samuel 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਪਾਤਸ਼ਾਹ ਅਤੇ ਉਸ ਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, “ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸੱਕੇਂਗਾ। ਸਾਡੇ ਅੰਨ੍ਹੇ ਤੇ ਲੰਗੜ੍ਹੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸੱਕਦੇ ਹਨ।” (ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਾਤਸ਼ਾਹ ਆਪਣਿਆਂ ਮਨੁੱਖਾਂ ਸਣੇ ਯਰੂਸ਼ਲਮ ਨੂੰ ਯਬੂਸੀਆਂ ਕੋਲ ਗਿਆ ਜੋ ਉਸ ਦੇਸ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ ਸੀ ਭਈ ਤੂੰ ਏਥੇ ਨਾ ਵੜ੍ਹੇਂਗਾ ਪਰੰਤੂ ਅੰਨ੍ਹੇ ਅਤੇ ਲੰਙੇ ਤੈਨੂੰ ਰੋਕਣਗੇ ਅਤੇ ਉਨ੍ਹਾਂ ਨੇ ਸਮਝਿਆ ਭਈ ਦਾਊਦ ਐਥੇ ਨਹੀਂ ਵੜ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,