2 Samuel 6:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ, ਯਹੂਦਾਹ ਵਿੱਚ ਬਆਲੇ ਨੂੰ ਗਏ ਅਤੇ ਉੱਥੋਂ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਯਰੂਸ਼ਲਮ ਨੂੰ ਲੈ ਗਏ। ਲੋਕ ਯਹੋਵਾਹ ਦੀ ਉਪਾਸਨਾ ਕਰਨ ਲਈ ਪਵਿੱਤਰ ਸੰਦੂਕ ਵੱਲ ਆਏ। ਉਹ ਪਵਿੱਤਰ ਸੰਦੂਕ ਯਹੋਵਾਹ ਦੇ ਸਿੰਘਾਸਣ ਦੇ ਬਰਾਬਰ ਹੈ। ਉਸੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਉਕਰੀਆਂ ਹੋਈਆਂ ਹਨ ਅਤੇ ਯਹੋਵਾਹ ਸਰਬ ਸ਼ਕਤੀਮਾਨ ਇਨ੍ਹਾਂ ਦੂਤਾਂ ਉੱਤੇ, ਪਾਤਸ਼ਾਹ ਬਣਕੇ ਬੈਠਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਯਹੂਦਾਹ ਤੋਂ ਤੁਰਿਆ ਇਸ ਕਰਕੇ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉੰਦਾ ਹੈ ਜੋ ਕਰੂਬੀਆਂ ਦੇ ਉੱਤੇ ਬਰਾਜਮਾਨ ਹੈ ਉੱਥੋਂ ਚੜ੍ਹਾ ਕੇ ਲੈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।