2 Samuel 6:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।