2 Samuel 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੋਂਈ ਨੇ ਆਪਣੇ ਪੁੱਤਰ ਯੋਰਾਮ ਨੂੰ ਪਾਤਸ਼ਾਹ ਦਾਊਦ ਕੋਲ ਭੇਜਿਆ, ਤਾਂ ਜੋ ਉਹ ਦਾਊਦ ਦੀ ਸੁੱਖ-ਸਾਂਦ ਪੁੱਛੇ ਅਤੇ ਉਸ ਨੂੰ ਵੱਧਾਈ ਦੇਵੇ, ਕਿਉਂ ਕਿ ਉਸ ਨੇ ਹਦਦਅਜ਼ਰ ਨਾਲ ਲੜਾਈ ਕਰਕੇ ਉਸ ਨੂੰ ਮਾਰ ਲਿਆ ਅਤੇ ਇਸ ਕਾਰਣ ਵੀ (ਕਿਉਂ ਕਿ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ।) ਯੋਰਾਮ ਦਾਊਦ ਲਈ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਬਣੀਆਂ ਵਸਤਾਂ ਆਪਣੇ ਨਾਲ ਲੈ ਕੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੋਈ ਨੇ ਆਪਣੇ ਪੁੱਤ੍ਰ ਯੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ ਜੋ ਉਸ ਦੀ ਸੁਖ ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਲੜਾਈ ਕਰ ਕੇ ਉਹ ਨੂੰ ਮਾਰ ਲਿਆ ਸੀ ਅਤੇ ਇਸ ਕਰਕੇ ਵੀ ਜੋ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ ਸੋ ਯੋਰਾਮ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।