2 Thessalonians 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਂ ਵਿਸ਼ਵਾਸੀਆਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹੜੀਆਂ ਅਸੀਂ ਤੁਹਾਨੂੰ ਦੱਸੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਸ ਦਿਨ ਹੋਵੇਗਾ ਜਿਸ ਦਿਨ ਪ੍ਰਭੂ ਆਪਣੇ ਪਵਿੱਤਰ ਲੋਕਾਂ ਵਿੱਚ ਮਹਿਮਾ ਪ੍ਰਾਪਤ ਕਰਨਗੇ ਅਤੇ ਜਿਹਨਾਂ ਨੇ ਉਹਨਾਂ ਵਿੱਚ ਵਿਸ਼ਵਾਸ ਕੀਤਾ ਹੈ ਉਹਨਾਂ ਵਿੱਚ ਅਸਚਰਜ ਦਾ ਕਾਰਨ ਬਣਨ ਲਈ ਆਉਣਗੇ । ਉਹਨਾਂ ਵਿੱਚ ਤੁਸੀਂ ਵੀ ਸ਼ਾਮਲ ਹੋ ਕਿਉਂਕਿ ਤੁਸੀਂ ਸਾਡੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਦਿਨ ਹੋਵੇਗਾ ਜਦੋਂ ਉਹ ਆਪਣੇ ਪਵਿੱਤਰ ਲੋਕਾਂ ਵਿੱਚ ਵਾਪਸ ਆ ਕੇ ਮਹਿਮਾ ਪ੍ਰਾਪਤ ਕਰੇਗਾ, ਅਤੇ ਵਿਸ਼ਵਾਸ ਕਰਨ ਵਾਲੇ ਸਾਰੇ ਲੋਕਾਂ ਲਈ ਹੈਰਾਨੀ ਦਾ ਕਾਰਨ ਬਣ ਜਾਵੇਗਾ; ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ
Punjabi ERV
ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਮ ਆਸਥਾਵਾਨਾਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹਡ਼ੀਆਂ ਅਸੀਂ ਤੁਹਾਨੂੰ ਦਸੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوس دِن ہوئے گا۔ جدوں اوہ اپنے پاک لوکاں وِچ جلال پان تے ساریاں اِیمان لیاؤن والیاں لئی اچرج دسن لئی آوے گا۔ کیوں جو تُساں ساڈی گواہی اُتّے اِیمان لیاندا۔
Punjabi Standard Bible (Punjabi Standard Bible) 2023
ਇਹ ਉਸ ਦਿਨ ਹੋਵੇਗਾ ਜਦੋਂ ਉਹ ਆਪਣੇ ਸੰਤਾਂ ਵਿਚਕਾਰ ਮਹਿਮਾ ਪਾਉਣ ਅਤੇ ਸਭ ਵਿਸ਼ਵਾਸ ਕਰਨ ਵਾਲਿਆਂ ਵਿਚਕਾਰ ਅਚੰਭੇ ਦਾ ਕਾਰਨ ਹੋਣ ਲਈ ਆਵੇਗਾ ਅਤੇ ਤੁਹਾਡੇ ਵਿਚਕਾਰ ਵੀ, ਕਿਉਂਕਿ ਤੁਸੀਂ ਸਾਡੀ ਗਵਾਹੀ ਉੱਤੇ ਵਿਸ਼ਵਾਸ ਕੀਤਾ।