2 Thessalonians 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ ਸਾਨੂੰ ਚਾਹੀਦਾ ਹੈ ਕਿ ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰੀਏ । ਇਹ ਕਰਨਾ ਠੀਕ ਵੀ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਵੱਧ ਰਿਹਾ ਹੈ ਅਤੇ ਤੁਹਾਡਾ ਆਪਸ ਵਿੱਚ ਪਿਆਰ ਹੋਰ ਵੀ ਜ਼ਿਆਦਾ ਵੱਧ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ
Punjabi ERV
ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹਡ਼ਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵਧ-ਫ਼ੁੱਲ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُہاڈے ولّوں ہر ویلے خُدا دا شُکر کرنا ساڈے اُتّے فرض اے تے چاہیدا وی اے۔ کیوں جو تُہاڈا اِیمان بُہت وَدھدا جاندا اے۔ تے تُہاڈی ساریاں دی مُحبّت آپو وِچ بُہت وَدّھدِی جاندی اے۔
Punjabi Standard Bible (Punjabi Standard Bible) 2023
ਹੇ ਭਾਈਓ, ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜੋ ਕਿ ਉਚਿਤ ਵੀ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵਧਦਾ ਜਾ ਰਿਹਾ ਹੈ ਅਤੇ ਇੱਕ ਦੂਜੇ ਦੇ ਪ੍ਰਤੀ ਤੁਹਾਡਾ ਸਭਨਾਂ ਦਾ ਪ੍ਰੇਮ ਵੀ ਵਧ ਰਿਹਾ ਹੈ।