2 Thessalonians 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ । ਇਸੇ ਕਾਰਨ ਅੰਤ ਵਿੱਚ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਠਹਿਰੋਗੇ ਜਿਸ ਦੇ ਲਈ ਤੁਸੀਂ ਦੁੱਖ ਸਹਿ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸਦੇ ਲਈ ਤੁਸੀਂ ਦੁਖੀ ਝੱਲ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ
Punjabi ERV
ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਰਣੇ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ خُدا دی سَچّی عدالت دی صاف نشانی اے۔ تاں جو تُسی خُدا دی بادشاہی دے قابل ٹھیرو۔ جِہدے لئی تُسی دُکھ وی سَہندے ہو۔
Punjabi Standard Bible (Punjabi Standard Bible) 2023
ਇਹ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ ਤਾਂਕਿ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਗਿਣੇ ਜਾਓ ਜਿਸ ਦੇ ਲਈ ਤੁਸੀਂ ਦੁੱਖ ਵੀ ਝੱਲ ਰਹੇ ਹੋ।