2 Thessalonians 1:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਲਦੀ ਅੱਗ ਦੇ ਵਿਚਕਾਰ ਪ੍ਰਗਟ ਹੋਣਗੇ । ਤਦ ਉਹ ਉਹਨਾਂ ਨੂੰ ਸਜ਼ਾ ਦੇਣਗੇ ਜੋ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਜੋ ਸਾਡੇ ਪ੍ਰਭੂ ਯਿਸੂ ਦੇ ਸ਼ੁਭ ਸਮਾਚਾਰ ਨੂੰ ਨਹੀਂ ਮੰਨਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ
Punjabi ERV
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹਡ਼ੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਇੰਜੀਲ ਨੂੰ ਨਹੀਂ ਮੰਨਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے خُدا نُوں نئیں پچھاندے تے ساڈے خُداوند یِسُوع دی اِنجِیل نُوں نئیں مَن دے۔ اوہناں نُوں بدلہ دے گا۔
Punjabi Standard Bible (Punjabi Standard Bible) 2023
ਤਾਂਕਿ ਉਹ ਉਨ੍ਹਾਂ ਨੂੰ ਸਜ਼ਾ ਦੇਵੇ ਜਿਹੜੇ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ।