2 Thessalonians 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਨਾਸ਼ ਹੋਣ ਵਾਲੇ ਲੋਕਾਂ ਉੱਤੇ ਹਰ ਤਰ੍ਹਾਂ ਦੀ ਦੁਸ਼ਟਤਾ ਦੇ ਧੋਖੇ ਦੀ ਵਰਤੋਂ ਕਰੇਗਾ । ਉਹ ਲੋਕ ਨਾਸ਼ ਹੋਣਗੇ ਕਿਉਂਕਿ ਉਹਨਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਜਿਸ ਦੇ ਨਾਲ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ
Punjabi ERV
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹਡ਼ੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہلاک ہون والیاں لئی ناراستی دے ہر طرح دے دھوکھے نال ہوئے گا۔ ایس لئی پئی اوہناں سچیائی دی مُحبّت نُوں قبول نا کِیتا جِہدے نال اوہناں دی نجات ہوندی۔
Punjabi Standard Bible (Punjabi Standard Bible) 2023
ਅਤੇ ਕੁਧਰਮ ਦੇ ਹਰੇਕ ਧੋਖੇ ਨਾਲ ਹੋਵੇਗਾ, ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪ੍ਰੇਮ ਕਰਨਾ ਸਵੀਕਾਰ ਨਾ ਕੀਤਾ ਜਿਸ ਨਾਲ ਉਹ ਬਚਾਏ ਜਾਂਦੇ।