2 Thessalonians 2:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਸਾਨੂੰ ਤੁਹਾਡੇ ਲਈ ਜਿਹਨਾਂ ਨੂੰ ਪ੍ਰਭੂ ਪਿਆਰ ਕਰਦੇ ਹਨ, ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ । ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਆਦਿ ਤੋਂ ਮੁਕਤੀ ਪ੍ਰਾਪਤ ਕਰਨ ਦੇ ਲਈ ਚੁਣਿਆ ਹੈ । ਉਹਨਾਂ ਨੇ ਤੁਹਾਨੂੰ ਪਵਿੱਤਰ ਆਤਮਾ ਦੇ ਰਾਹੀਂ ਸੱਚ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਪਵਿੱਤਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋਂ, ਪ੍ਰਭੂ ਦੇ ਪਿਆਰਿਓ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਪਰਮੇਸ਼ਵਰ ਨੇ ਤੁਹਾਨੂੰ ਪਵਿੱਤਰ ਆਤਮਾ ਦੇ ਪਵਿੱਤਰ ਕਾਰਜ ਦੁਆਰਾ ਅਤੇ ਸੱਚ ਵਿੱਚ ਵਿਸ਼ਵਾਸ ਦੁਆਰਾ ਬਚਾਏ ਜਾਣ ਲਈ ਪਹਿਲੇ ਫਲ ਵਜੋਂ ਚੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਭਰਾਵੋ, ਪ੍ਰਭੁ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰੀਏ ਇਸ ਕਰਕੇ ਜੋ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਭਈ ਤੁਹਾਨੂੰ ਆਤਮਾ ਤੋਂ ਪਵਿੱਤਰ ਹੋਣ ਨਾਲ ਅਤੇ ਸੱਚ ਨੂੰ ਮੰਨਣ ਨਾਲ ਮੁਕਤੀ ਹੱਥ ਆਵੇ
Punjabi ERV
ਭਰਾਵੋ ਅਤੇ ਭੈਣੋ ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਜਿਹਡ਼ਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراؤ! خُدا دے پیاریو ساڈا فرض اے پئی ہرویلے تُہاڈے ولّوں خُدا دا شُکر کریئے۔ کیوں جو خُدا مُڈھوں تُہانوں چُن لیا۔ پئی رُوح دی راہِیں پاک بن کے تے سچیائی اُتّے اِیمان لیا کے نجات پاؤ۔
Punjabi Standard Bible (Punjabi Standard Bible) 2023
ਹੇ ਪ੍ਰਭੂ ਵਿੱਚ ਪਿਆਰੇ ਭਾਈਓ, ਸਾਨੂੰ ਤੁਹਾਡੇ ਲਈ ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਅਰੰਭ ਤੋਂ ਚੁਣ ਲਿਆ ਕਿ ਤੁਸੀਂ ਆਤਮਾ ਦੁਆਰਾ ਪਵਿੱਤਰ ਹੋ ਕੇ ਅਤੇ ਸੱਚ ਉੱਤੇ ਵਿਸ਼ਵਾਸ ਕਰਨ ਦੁਆਰਾ ਮੁਕਤੀ ਪ੍ਰਾਪਤ ਕਰੋ।