2 Thessalonians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਤੁਹਾਨੂੰ ਇਸੇ ਲਈ ਉਸ ਸ਼ੁਭ ਸਮਾਚਾਰ ਦੇ ਦੁਆਰਾ ਸੱਦਿਆ ਹੈ, ਜੋ ਅਸੀਂ ਤੁਹਾਡੇ ਕੋਲ ਲਿਆਏ ਸੀ ਤਾਂ ਜੋ ਤੁਸੀਂ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਦੇ ਹਿੱਸੇਦਾਰ ਬਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੁਆਰਾ ਇਸ ਲਈ ਬੁਲਾਇਆ ਹੈ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਮਹਿਮਾ ਵਿੱਚ ਹਿੱਸਾ ਪਾ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ ਖਬਰੀ ਦੇ ਰਾਹੀਂ ਸੱਦਿਆ ਭਈ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੀ ਮਹਿਮਾ ਪਰਾਪਤ ਹੋਵੇ
Punjabi ERV
ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸਦਿਆ ਸੀ। ਉਸਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸਕੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے لئی اوس تُہانوں ساڈی اِنجِیل دی راہِیں سدّیا تاں جو تُسی ساڈے خُداوند یِسُوع مسِیح دا جلال حاصِل کرو۔
Punjabi Standard Bible (Punjabi Standard Bible) 2023
ਉਸ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੇ ਦੁਆਰਾ ਇਸੇ ਦੇ ਲਈ ਬੁਲਾਇਆ ਤਾਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਨੂੰ ਪ੍ਰਾਪਤ ਕਰੋ।