2 Thessalonians 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਰਾਵੋ ਅਤੇ ਭੈਣੋ, ਅਟੱਲ ਰਹੋ; ਉਹਨਾਂ ਸਿੱਖਿਆਵਾਂ ਵਿੱਚ ਕਾਇਮ ਰਹੋ ਜੋ ਤੁਸੀਂ ਸਾਡੇ ਕੋਲੋਂ ਸ਼ਬਦਾਂ ਦੁਆਰਾ ਜਾਂ ਪੱਤਰ ਦੁਆਰਾ ਪ੍ਰਾਪਤ ਕੀਤੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਇਸ ਲਈ ਫਿਰ, ਦ੍ਰਿੜ ਰਹੋ ਅਤੇ ਉਨ੍ਹਾਂ ਸਿੱਖਿਆਵਾਂ ਨੂੰ ਫੜੀ ਰੱਖੋ ਜੋ ਅਸੀਂ ਤੁਹਾਨੂੰ ਦਿੱਤੀਆਂ ਹਨ, ਭਾਵੇਂ ਤੁਸੀਂ ਜ਼ੁਬਾਨੀ ਜਾ ਫਿਰ ਸਾਡੀ ਪੱਤ੍ਰੀ ਤੋਂ ਸਿੱਖਿਆ ਫੜ੍ਹੀ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਰਵਾਇਤਾਂ ਨੂੰ ਜਿਹੜੀਆਂ ਤੁਸਾਂ ਭਾਵੇਂ ਜ਼ਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।।
Punjabi ERV
ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਅਰਦੇ ਰਹੋ ਜਿਹਡ਼ੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ تگڑے ہو کے کھلے رہو۔ تے جِنہاں روائِتاں دی بابت تُساں ساڈی زبانی یا ساڈے خط دی راہِیں تعلِیم پائی۔ اوہناں اُتّے قیم رہو۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਦ੍ਰਿੜ੍ਹ ਰਹੋ ਅਤੇ ਉਨ੍ਹਾਂ ਰੀਤਾਂ ਉੱਤੇ ਕਾਇਮ ਰਹੋ ਜੋ ਤੁਹਾਨੂੰ ਸਾਡੇ ਸੰਦੇਸ਼ ਜਾਂ ਸਾਡੀ ਪੱਤ੍ਰੀ ਰਾਹੀਂ ਸਿਖਾਈਆਂ ਗਈਆਂ ਸਨ।