2 Thessalonians 2:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਰਮੇਸ਼ਰ ਸਾਡੇ ਪਿਤਾ ਆਪ ਜਿਹਨਾਂ ਨੇ ਸਾਡੇ ਉੱਤੇ ਆਪਣਾ ਪਿਆਰ ਪ੍ਰਗਟ ਕੀਤਾ ਅਤੇ ਆਪਣੀ ਕਿਰਪਾ ਨਾਲ ਸਾਨੂੰ ਅਨੰਤ ਉਤਸ਼ਾਹ ਅਤੇ ਭਲੀ ਉਮੀਦ ਦਿੱਤੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡਾ ਪ੍ਰਭੂ ਯਿਸ਼ੂ ਮਸੀਹ ਖੁਦ ਅਤੇ ਸਾਡੇ ਪਿਤਾ ਪਰਮੇਸ਼ਵਰ, ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੀ ਕਿਰਪਾ ਨਾਲ ਸਾਨੂੰ ਸਦੀਵੀ ਉਤਸ਼ਾਹ ਅਤੇ ਚੰਗੀ ਉਮੀਦ ਦਿੱਤੀ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸਾਡਾ ਪ੍ਰਭੁ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਭਲੀ ਆਸਾ ਦਿੱਤੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن ساڈا خُداوند یِسُوع مسِیح آپ تے ساڈا باپ خُدا جِس ساڈے نال مُحبّت رکھی تے فضل نال سدا دی تسلّی تے چنگی آس سانُوں بخشی۔
Punjabi Standard Bible (Punjabi Standard Bible) 2023
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਰਮੇਸ਼ਰ ਪਿਤਾ ਜਿਸ ਨੇ ਸਾਨੂੰ ਪ੍ਰੇਮ ਕੀਤਾ, ਸਾਨੂੰ ਸਦੀਪਕ ਦਿਲਾਸਾ ਅਤੇ ਕਿਰਪਾ ਦੁਆਰਾ ਭਲੀ ਆਸ ਦਿੱਤੀ ਹੈ,