2 Thessalonians 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪਣੇ ਆਪ ਨੂੰ ਹਰੇਕ ਦੇਵਤੇ ਜਾਂ ਅਰਾਧਨਾ ਕੀਤੀ ਜਾਣ ਵਾਲੀ ਚੀਜ਼ ਤੋਂ ਉੱਚਾ ਕਰੇਗਾ ਅਤੇ ਉਹਨਾਂ ਦਾ ਵਿਰੋਧ ਕਰੇਗਾ । ਇੱਥੋਂ ਤੱਕ ਕਿ ਉਹ ਪਰਮੇਸ਼ਰ ਦੀ ਹੈਕਲ ਵਿੱਚ ਜਾ ਕੇ ਬੈਠੇਗਾ ਅਤੇ ਦਾਅਵਾ ਕਰੇਗਾ ਕਿ ਉਹ ਪਰਮੇਸ਼ਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੇ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਯਾ ਪੂਜਿਆ ਜਾਂਦਾ ਹੈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੀਕ ਜੋ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਕਰਕੇ ਵਿਖਾਉਂਦਾ ਹੈ!
Punjabi ERV
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਦਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا مخالفت کر دا اے۔ تے ہر اِک کولوں جیہڑا خُدا اکھواؤندا اے۔ یا جِہدی مَنتا ہوندی اے۔ اپنے آپ نُوں اُچّا کر دا اے۔ ایتھوں تِیکر پئی اوہ خُدا دے مَقدِس وِچ بَہہ کے اپنے آپ نُوں خُدا ظاہر کر دا اے۔
Punjabi Standard Bible (Punjabi Standard Bible) 2023
ਜੋ ਅਖੌਤੀ ਈਸ਼ਵਰ ਅਤੇ ਪੂਜਾ ਦੀ ਵਸਤ ਦਾ ਵਿਰੋਧ ਕਰਦਾ ਹੈ ਅਤੇ ਆਪਣੇ ਆਪ ਨੂੰ ਉਨ੍ਹਾਂ ਤੋਂ ਉੱਚਾ ਕਰਦਾ ਹੈ, ਇੱਥੋਂ ਤੱਕ ਕਿ ਉਹ ਪਰਮੇਸ਼ਰ ਦੀ ਹੈਕਲ ਵਿੱਚ ਬੈਠ ਕੇ ਆਪਣੇ ਆਪ ਨੂੰ ਪਰਮੇਸ਼ਰ ਦੇ ਰੂਪ ਵਿੱਚ ਪੇਸ਼ ਕਰਦਾ ਹੈ ।