2 Thessalonians 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਦੁਸ਼ਟ ਮਨੁੱਖ ਪ੍ਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆ ਕੇ ਆਪਣੇ ਮੂੰਹ ਦੀ ਫੂਕ ਦੇ ਨਾਲ ਮਾਰ ਦੇਣਗੇ ਅਤੇ ਆਪਣੇ ਤੇਜ ਦੇ ਨਾਲ ਉਸ ਦਾ ਨਾਸ਼ ਕਰ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਫਿਰ ਉਹ ਕੁਧਰਮੀ ਪ੍ਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸ਼ੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਦੇਵੇਗਾ ਅਤੇ ਆਪਣੇ ਵਾਪਸ ਆਉਣ ਦੇ ਪ੍ਰਕਾਸ਼ ਨਾਲ ਨਸ਼ਟ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਕੁਧਰਮੀ ਪਰਗਟ ਹੋਵੇਗਾ ਜਿਹ ਨੂੰ ਪ੍ਰਭੁ ਯਿਸੂ ਆਪਣੇ ਮੁਖ ਦੇ ਸਾਹ ਨਾਲ ਦਗਧ ਕਰੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ
Punjabi ERV
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر اوہ بے دِین بندہ جِہنُوں خُداوند یِسُوع اپنے مُنھ دی پُھوک نال ہلاک تے اپنے آؤن دے جَلوے نال فنا کرے گا ظاہر کِیتا جائے گا۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਉਹ ਕੁਧਰਮੀ ਪਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੇ ਸਾਹ ਨਾਲ ਭਸਮ ਕਰੇਗਾ ਅਤੇ ਆਪਣੀ ਆਮਦ ਦੇ ਤੇਜ ਨਾਲ ਨਾਸ ਕਰੇਗਾ।