2 Thessalonians 3:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਇਹ ਹੁਕਮ ਦਿੱਤਾ ਸੀ ਕਿ “ਜੋ ਕੰਮ ਨਾ ਕਰੇ ਉਹ ਰੋਟੀ ਨਾ ਖਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਪੁਰਸ਼ ਕੰਮ ਕਰਨ ਨੂੰ ਤਿਆਰ ਨਹੀਂ ਫਿਰ ਉਹ ਭੋਜਨ ਵੀ ਨਾ ਖਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ
Punjabi ERV
ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ; “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اسی تُہاڈے کول ساں اساں تُہانوں ایہہ حُکم دِتّا سی پئی جیہڑا کمّ نا کرے اوہنوں کھانا وی نا مِلے۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਅਸੀਂ ਤੁਹਾਨੂੰ ਇਹੋ ਆਗਿਆ ਦਿੱਤੀ ਸੀ ਕਿ ਜਿਹੜਾ ਕੰਮ ਨਹੀਂ ਕਰਨਾ ਚਾਹੁੰਦਾ ਉਹ ਰੋਟੀ ਵੀ ਨਾ ਖਾਵੇ।