2 Thessalonians 3:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਜੋ ਆਪ ਸ਼ਾਂਤੀ ਦੇ ਸ੍ਰੋਤ ਹਨ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਤੁਹਾਨੂੰ ਸ਼ਾਂਤੀ ਦੇਣ । ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਰ ਸਮੇਂ ਅਤੇ ਹਰ ਤਰੀਕੇ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸ਼ਾਂਤੀ ਦਾਤਾ ਪ੍ਰਭੁ ਆਪ ਤੁਹਾਨੂੰ ਹਰ ਵੇਲੇ ਹਰ ਪਰਕਾਰ ਨਾਲ ਸ਼ਾਂਤੀ ਦੇਵੇ। ਪ੍ਰਭੁ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ।।
Punjabi ERV
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن تسلّی دا خُداوند آپے تُہانوں ہمیشہ تے ہر طرح نال تسلّی بخشے۔ خُداوند تُہاڈے سبھناں نال رہے۔
Punjabi Standard Bible (Punjabi Standard Bible) 2023
ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਮੇਸ਼ਾ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਭਨਾਂ ਦੇ ਨਾਲ ਹੋਵੇ।