2 Thessalonians 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਹੁਕਮ ਦਿੰਦੇ ਹਾਂ ਕਿ ਉਹਨਾਂ ਵਿਸ਼ਵਾਸੀਆਂ ਦੇ ਨਾਲ ਕੋਈ ਵਾਸਤਾ ਨਾ ਰੱਖੋ ਜੋ ਵਿਹਲੇ ਰਹਿਣ ਦੇ ਆਦੀ ਹਨ ਅਤੇ ਜੋ ਹਿਦਾਇਤਾਂ ਅਸੀਂ ਉਹਨਾਂ ਨੂੰ ਦਿੱਤੀਆਂ ਸਨ ਉਹਨਾਂ ਦੀ ਪਾਲਣਾ ਨਹੀਂ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਅਸੀਂ ਤੁਹਾਨੂੰ ਹੁਕਮ ਦਿੰਦੇ ਹਾਂ ਕਿ ਹਰ ਇੱਕ ਵਿਸ਼ਵਾਸੀ ਤੋਂ ਦੂਰ ਰਹੋ ਜੋ ਆਲਸੀ ਅਤੇ ਵਿਘਨ ਪਾਉਣ ਵਾਲਾ ਹੈ ਅਤੇ ਸਾਡੇ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਹਾਨੂੰ ਹੁਕਮ ਦਿੰਦੇ ਹਾਂ ਭਈ ਹਰ ਇੱਕ ਭਰਾ ਤੋਂ ਜਿਹੜਾ ਉਸ ਰਵਾਇਤ ਦੇ ਅਨੁਸਾਰ ਨਹੀਂ ਜੋ ਤੁਸਾਂ ਸਾਥੋਂ ਪਾਈ ਸਗੋਂ ਕਸੂਤਾ ਚੱਲਦਾ ਹੈ ਨਿਆਰੇ ਰਹੋ
Punjabi ERV
ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹਡ਼ਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹਡ਼ੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹਡ਼ੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! اسی اپنے خُداوند یِسُوع مسِیح دے ناں وِچ تُہانوں حُکم دینے آں پئی اجیہے ہر اِک بھرا توں بچے رہو۔ جیہڑا بے قاعدہ ٹُردا اے تے اوس روائت اُتّے عمل نئیں کر دا جیہڑی اوہنوں ساڈے ولّوں مِلی اے۔
Punjabi Standard Bible (Punjabi Standard Bible) 2023
ਹੇ ਭਾਈਓ, ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਇਹ ਆਗਿਆ ਦਿੰਦੇ ਹਾਂ ਕਿ ਤੁਸੀਂ ਅਜਿਹੇ ਹਰੇਕ ਭਾਈ ਤੋਂ ਦੂਰ ਰਹੋ ਜਿਹੜਾ ਆਲਸੀ ਜੀਵਨ ਜੀਉਂਦਾ ਹੈ, ਨਾ ਕਿ ਉਸ ਸਿੱਖਿਆ ਅਨੁਸਾਰ ਜੋ ਤੁਸੀਂ ਸਾਡੇ ਤੋਂ ਪਾਈ।