2 Thessalonians 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਨੂੰ ਕਿਸ ਤਰ੍ਹਾਂ ਸਾਡੇ ਵਰਗੇ ਬਣਨਾ ਚਾਹੀਦਾ ਹੈ । ਅਸੀਂ ਜਦੋਂ ਤੁਹਾਡੇ ਕੋਲ ਸੀ ਅਸੀਂ ਵਿਹਲੇ ਨਹੀਂ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ,
Punjabi ERV
ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی آپ جان دے ہو پئی تُہانوں ساڈے نمونے اُتّے کِس طرح ٹُرناں چاہیدا اے۔ ایس لئی پئی اسی تُہاڈے وِچ بے قاعدہ نئیں ساں ٹُردے۔
Punjabi Standard Bible (Punjabi Standard Bible) 2023
ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਕਿਵੇਂ ਸਾਡੀ ਰੀਸ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਤੁਹਾਡੇ ਵਿਚਕਾਰ ਆਲਸੀ ਜੀਵਨ ਨਹੀਂ ਗੁਜ਼ਾਰਿਆ