2 Timothy 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਮੈਂ ਇਹ ਸਭ ਦੁੱਖ ਝੱਲ ਰਿਹਾ ਹਾਂ । ਪਰ ਮੈਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਮੈਂ ਪਰਮੇਸ਼ਰ ਨੂੰ ਚੰਗੀ ਤਰ੍ਹਾਂ ਨਾਲ ਜਾਣਦਾ ਹਾਂ ਜਿਹਨਾਂ ਦੇ ਉੱਤੇ ਮੈਂ ਭਰੋਸਾ ਕੀਤਾ ਹੈ । ਮੇਰਾ ਪੂਰਾ ਭਰੋਸਾ ਹੈ ਕਿ ਜੋ ਕੁਝ ਮੈਨੂੰ ਸੌਂਪਿਆ ਗਿਆ ਹੈ, ਉਹ ਉਸ ਦਿਨ ਦੇ ਆਉਣ ਤੱਕ ਉਸ ਦੀ ਸੁਰੱਖਿਆ ਕਰ ਸਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਕਾਰਨ ਹੈ ਕਿ ਮੈਂ ਜਿਵੇਂ ਦੁੱਖ ਝੱਲਦਾ ਹਾਂ। ਫਿਰ ਵੀ ਇਹ ਸ਼ਰਮਿੰਦਾ ਹੋਣ ਦਾ ਕਾਰਨ ਨਹੀਂ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਉਸ ਦਿਨ ਦੀ ਰੱਖਿਆ ਕਰ ਸਕਦਾ ਹੈ ਜੋ ਮੈਂ ਉਸ ਨੂੰ ਸੌਂਪਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ
Punjabi ERV
ਹੁਣ ਮੈਂ ਇਹ ਕਸ਼ਟ ਇਸਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸਨੇ ਮੈਨੂੰ ਅੰਤਲੇ ਦਿਹਾਡ਼ੇ ਤੱਕ ਸੌਂਪਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سبّب مَیں ایہہ دُکھ وی سہنا آں۔ پر شرماؤندا نئیں۔ کیوں جو جِہدے اُتّے مَیں اِیمان لیاندا اے۔ اوہنوں جاننا آں تے مَینُوں یقِین اے پئی اوہ میری امانت دی اوس دِن تِیکر حفاظت کر سکدا اے۔
Punjabi Standard Bible (Punjabi Standard Bible) 2023
ਇਸੇ ਕਰਕੇ ਮੈਂ ਇਹ ਦੁੱਖ ਝੱਲਦਾ ਹਾਂ। ਪਰ ਮੈਂ ਸ਼ਰਮਿੰਦਾ ਨਹੀਂ ਹੁੰਦਾ ਕਿਉਂਕਿ ਜਿਸ ਉੱਤੇ ਮੈਂ ਵਿਸ਼ਵਾਸ ਕੀਤਾ ਹੈ ਉਸ ਨੂੰ ਜਾਣਦਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਾਖੀ ਕਰ ਸਕਦਾ ਹੈ।