2 Timothy 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਤੇਰਾ ਸੱਚਾ ਵਿਸ਼ਵਾਸ ਯਾਦ ਹੈ ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਬਾਅਦ ਵਿੱਚ ਤੇਰੀ ਮਾਂ ਯੂਨੀਕਾ ਵਿੱਚ ਸੀ । ਹੁਣ ਮੇਰਾ ਪੱਕਾ ਭਰੋਸਾ ਹੈ ਕਿ ਇਹ ਵਿਸ਼ਵਾਸ ਤੇਰੇ ਵਿੱਚ ਵੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਤੇਰੇ ਨਿਸ਼ਕਪਟ ਵਿਸ਼ਵਾਸ ਦੀ ਯਾਦ ਆਉਂਦੀ ਹੈ, ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਂ ਯੂਨਿਸ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਜੋ ਹੁਣ ਤੇਰੇ ਵਿੱਚ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ
Punjabi ERV
ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਆਸਥਾ ਹੈ ਜਿਹਡ਼ੀ ਤੁਹਾਡੀ ਦਾਦੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਆਸਥਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَینُوں تیرا اوہ سَچّا اِیمان یاد کرایا گیا اے۔ جیہڑا پہلاں تیری نانی لُوئس تے تیری ماں یُونِیکے رکھدی سی۔ تے مَینُوں یقِین اے۔ پئی تُوں وی رکھیا اے۔
Punjabi Standard Bible (Punjabi Standard Bible) 2023
ਮੈਂ ਤੇਰੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਫਿਰ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਕਿ ਉਹ ਤੇਰੇ ਵਿੱਚ ਵੀ ਹੈ।