2 Timothy 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਕਾਰਨ ਮੈਂ ਤੈਨੂੰ ਯਾਦ ਕਰਾ ਰਿਹਾ ਹਾਂ ਕਿ ਤੂੰ ਉਸ ਵਰਦਾਨ ਨੂੰ ਜਿਊਂਦਾ ਰੱਖ ਜੋ ਤੇਰੇ ਸਿਰ ਦੇ ਉੱਤੇ ਮੇਰੇ ਹੱਥ ਰੱਖਣ ਦੇ ਸਮੇਂ ਤੈਨੂੰ ਪਰਮੇਸ਼ਰ ਨੇ ਦਿੱਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ
Punjabi ERV
ਇਸੇ ਲਈ ਮੈਂ ਚਾਹਉਂਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹਡ਼ੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆਡ਼ੀ ਲਾਟ ਬਣ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سبّب مَیں تینُوں یاد کراناں آں۔ پئی تُوں خُدا دی اوس برکت نُوں بَھکھا جیہڑی تینُوں میرے ہتّھ رکھن نال مِلی۔
Punjabi Standard Bible (Punjabi Standard Bible) 2023
ਇਸੇ ਕਰਕੇ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਰ ਦੇ ਉਸ ਵਰਦਾਨ ਨੂੰ ਚਮਕਾ ਜੋ ਮੇਰੇ ਹੱਥ ਰੱਖਣ ਨਾਲ ਤੈਨੂੰ ਮਿਲਿਆ,