2 Timothy 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੂੰ ਸਾਡੇ ਪ੍ਰਭੂ ਦੇ ਬਾਰੇ ਗਵਾਹੀ ਦੇਣ ਤੋਂ ਸ਼ਰਮਿੰਦਾ ਨਾ ਹੋ ਅਤੇ ਨਾ ਹੀ ਮੇਰੇ ਤੋਂ ਜੋ ਉਹਨਾਂ ਦਾ ਕੈਦੀ ਹਾਂ ਸਗੋਂ ਪਰਮੇਸ਼ਰ ਤੋਂ ਮਿਲੀ ਸਮਰੱਥਾ ਦੁਆਰਾ ਮੇਰੇ ਨਾਲ ਸ਼ੁਭ ਸਮਾਚਾਰ ਦੇ ਲਈ ਦੁੱਖ ਸਹਿ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੁਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ
Punjabi ERV
ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿਤ੍ਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਹਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ساڈے خُداوند دی گواہی توں تے میرے کولوں جیہڑا اوہدا قیدی آں شرم نا کر۔ سگوں اوس خُدا دی قُدرت نال خُوشخبری دی خاطر میرے نال دُکھ سہہ۔
Punjabi Standard Bible (Punjabi Standard Bible) 2023
ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾ ਅਤੇ ਨਾ ਹੀ ਮੇਰੇ ਤੋਂ ਜੋ ਪ੍ਰਭੂ ਦਾ ਕੈਦੀ ਹਾਂ, ਸਗੋਂ ਪਰਮੇਸ਼ਰ ਦੀ ਸਮਰੱਥਾ ਵਿੱਚ ਖੁਸ਼ਖ਼ਬਰੀ ਦੀ ਖਾਤਰ ਮੇਰੇ ਨਾਲ ਦੁੱਖ ਝੱਲ।